ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
TSK
TSK · ਯਸਾ 65:21
مراجع Treasury of Scripture Knowledge في ਪੰਜਾਬੀ IRV.
ਲੇਵੀਆਂ 26:16
TSK
ਨਿਆਂਈ 6:1
TSK
¶ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੱਤ ਸਾਲਾਂ ਤੱਕ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ।
ਯਸਾ 37:30
TSK
¶ ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
ਯਿਰਮਿਯਾਹ 31:4
TSK
ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
ਆਮੋਸ 9:14
TSK
ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।