TSK

TSK · ਯਸਾ 8:13

مراجع Treasury of Scripture Knowledge في ਪੰਜਾਬੀ IRV.

العودة إلى المقطع

ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ।

ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।

ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।

ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?

ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।

‹ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।›

ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।