TSK

TSK · ਯਾਕੂਬ 2:8

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ।

ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”

‹ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।›

‹ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।›

¶ ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।

ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ