ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
TSK
TSK · ਯਾਕੂਬ 3:13
مراجع Treasury of Scripture Knowledge في ਪੰਜਾਬੀ IRV.
ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”
ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
¶ ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
‹ਉਹ ਧੰਨ ਹਨ ਜਿਹੜੇ ਹਲੀਮ ਹਨ,› ‹ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।›
‹ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।›
ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?
¶ ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।
¶ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
¶ ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
¶ ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
¶ ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ