TSK

TSK · ਯਾਕੂਬ 4:1

مراجع Treasury of Scripture Knowledge في ਪੰਜਾਬੀ IRV.

العودة إلى المقطع

ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

‹ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,›

ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

¶ ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।

ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।

¶ ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l

ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

¶ ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।