TSK

TSK · ਯਾਕੂਬ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।

ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।

¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

‹ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?›

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!