ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?
TSK
TSK · ਯਾਕੂਬ 4:3
مراجع Treasury of Scripture Knowledge في ਪੰਜਾਬੀ IRV.
ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।
ਪਰ ਯਿਸੂ ਨੇ ਉੱਤਰ ਦਿੱਤਾ, ‹ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ?› ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।
‹ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।›
‹ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।›
ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।