TSK

TSK · ਯਾਕੂਬ 4:5

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।

ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।

ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।

ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!

ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,

¶ ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”

ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ

ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?

ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l