ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
TSK
TSK · ਯਾਕੂਬ 4:6
مراجع Treasury of Scripture Knowledge في ਪੰਜਾਬੀ IRV.
ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।
ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।
¶ ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।
ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
¶ ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
‹ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।›
‹ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›
ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ