TSK

TSK · ਯਾਕੂਬ 5:3

مراجع Treasury of Scripture Knowledge في ਪੰਜਾਬੀ IRV.

العودة إلى المقطع

ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ।

¶ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।

ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।

ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।

ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।

¶ ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।

ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

¶ ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।

ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।