ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
TSK
TSK · ਯਾਕੂਬ 5:7
مراجع Treasury of Scripture Knowledge في ਪੰਜਾਬੀ IRV.
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
¶ ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
‹ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।›
‹ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।›
ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।
¶ ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।