ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।
TSK
TSK · ਯਿਰਮਿਯਾਹ 10:21
مراجع Treasury of Scripture Knowledge في ਪੰਜਾਬੀ IRV.
ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
¶ ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।
ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।
‹ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।›