ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।
TSK
TSK · ਯਿਰਮਿਯਾਹ 13:21
مراجع Treasury of Scripture Knowledge في ਪੰਜਾਬੀ IRV.
ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।
ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।
ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!।
ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।
ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ।