TSK

TSK · ਯਿਰਮਿਯਾਹ 21:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!

ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ

ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।

ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ

ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ

ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!

ਭਾਵੇਂ ਉਹ ਬੱਚੇ ਪਾਲਣ, ਮੈਂ ਉਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਏ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ!

‹ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।›