ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
TSK
TSK · ਯਿਰਮਿਯਾਹ 21:6
مراجع Treasury of Scripture Knowledge في ਪੰਜਾਬੀ IRV.
ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।
ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।
ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।
‹ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।›