ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
TSK
TSK · ਯਿਰਮਿਯਾਹ 22:21
مراجع Treasury of Scripture Knowledge في ਪੰਜਾਬੀ IRV.
ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ?
¶ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।
ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
¶ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।
ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।
ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ।
ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।
ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।