TSK

TSK · ਯਿਰਮਿਯਾਹ 25:21

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!

¶ ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

¶ ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।

ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ

¶ ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।

¶ ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?

ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!

¶ ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!

¶ ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ।