TSK

TSK · ਯਿਰਮਿਯਾਹ 3:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।

ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।

ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।

ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।

ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।

ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।

ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।

ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,

ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।