TSK

TSK · ਯਿਰਮਿਯਾਹ 38:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?

ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।

“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,

ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।

ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ

ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।

ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।