TSK

TSK · ਯਿਰਮਿਯਾਹ 4:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ

ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ

ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ

¶ ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।