TSK

TSK · ਯਿਰਮਿਯਾਹ 6:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।

ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ,

ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।

ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।

ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!

ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।

ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।

ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।