TSK

TSK · ਅੱਯੂਬ 18:21

مراجع Treasury of Scripture Knowledge في ਪੰਜਾਬੀ IRV.

العودة إلى المقطع

ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!

ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।

ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।

ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।

ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।