TSK

TSK · ਅੱਯੂਬ 19:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”

ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”

ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!

ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।

ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।

ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।