TSK

TSK · ਅੱਯੂਬ 21:14

مراجع Treasury of Scripture Knowledge في ਪੰਜਾਬੀ IRV.

العودة إلى المقطع

ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।

ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,

ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!

ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।

ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।

‹ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।›

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।