ਪਰ ਫ਼ਿਰਊਨ ਨੇ ਆਖਿਆ, ਯਹੋਵਾਹ ਕੌਣ ਹੈ ਜੋ ਮੈਂ ਉਸ ਦੀ ਅਵਾਜ਼ ਸੁਣਾਂ ਕਿ ਇਸਰਾਏਲ ਨੂੰ ਜਾਣ ਦਿਆਂ? ਮੈਂ ਯਹੋਵਾਹ ਨੂੰ ਨਹੀਂ ਜਾਣਦਾ ਅਤੇ ਮੈਂ ਇਸਰਾਏਲ ਨੂੰ ਬਿਲਕੁਲ ਵੀ ਨਹੀਂ ਜਾਣ ਦੇਵਾਂਗਾ।
TSK
TSK · ਅੱਯੂਬ 21:15
مراجع Treasury of Scripture Knowledge في ਪੰਜਾਬੀ IRV.
ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।
ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
¶ ‹ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।›