ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
TSK
TSK · ਅੱਯੂਬ 21:19
مراجع Treasury of Scripture Knowledge في ਪੰਜਾਬੀ IRV.
ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।
ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
¶ ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।
¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›
‹ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।›
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।