ਅੱਯੂਬ 3:18
TSK
ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
TSK
مراجع Treasury of Scripture Knowledge في ਪੰਜਾਬੀ IRV.
ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।
ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।