ਕੂਚ 9:23
TSK
ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।
TSK
مراجع Treasury of Scripture Knowledge في ਪੰਜਾਬੀ IRV.
ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।
ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।
ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।