TSK

TSK · ਯੋਏਲ 2:7

مراجع Treasury of Scripture Knowledge في ਪੰਜਾਬੀ IRV.

العودة إلى المقطع

ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।

ਉਸ ਦਿਨ ਦਾਊਦ ਨੇ ਆਖਿਆ, ਜਿਹੜਾ ਕੋਈ ਯਬੂਸੀਆਂ ਨੂੰ ਮਾਰਨਾ ਚਾਹੇ ਉਹ ਪਰਨਾਲੇ ਵਿੱਚੋਂ ਦੀ ਲੰਘੇ ਅਤੇ ਅੰਨ੍ਹੇ ਅਤੇ ਲੰਗੜੇ ਜਿਹਨਾਂ ਨੂੰ ਦਾਊਦ ਨਫ਼ਰਤ ਕਰਦਾ ਹੈ ਉਹਨਾਂ ਨੂੰ ਮਾਰਨ। ਇਸੇ ਲਈ ਇਹ ਕਹਾਉਤ ਚੱਲ ਪਈ ਕਿ ਅੰਨ੍ਹੇ ਅਤੇ ਲੰਗੜੇ ਰਾਜ ਮਹਿਲ ਵਿੱਚ ਨਹੀਂ ਵੜ ਸਕਦੇ।

ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।

¶ ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।

ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!