TSK

TSK · ਯੋਏਲ 3:13

مراجع Treasury of Scripture Knowledge في ਪੰਜਾਬੀ IRV.

العودة إلى المقطع

ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।

ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।

¶ ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!

ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।

‹ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।›

ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!