ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ। ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ।
TSK
TSK · ਯੂਹੰਨਾ 1:12
مراجع Treasury of Scripture Knowledge في ਪੰਜਾਬੀ IRV.
¶ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।
¶ ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।
¶ ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।