TSK

TSK · ਯੂਹੰਨਾ 1:29

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।

“ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?

ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।

ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।

ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”

ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!

ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।

ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।

ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।

ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।

ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।

ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।

ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!

ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

¶ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।

ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।

ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।

¶ ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।

ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।

ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।