TSK

TSK · ਯੂਹੰਨਾ 1:43

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,

ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।

ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।

ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”

ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”

ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।