¶ ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
TSK
TSK · ਯੂਹੰਨਾ 1:6
مراجع Treasury of Scripture Knowledge في ਪੰਜਾਬੀ IRV.
¶ ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
‹ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?›
ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”