ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
TSK
TSK · ਯੂਹੰਨਾ 10:2
مراجع Treasury of Scripture Knowledge في ਪੰਜਾਬੀ IRV.
¶ ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
ਉਹ ਸਾਡੀ ਸ਼ਾਂਤੀ ਹੋਵੇਗਾ।
ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।
¶ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
‹ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।›
‹ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ›
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
¶ ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।
ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।
‹ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।›