TSK

TSK · ਯੂਹੰਨਾ 10:33

مراجع Treasury of Scripture Knowledge في ਪੰਜਾਬੀ IRV.

العودة إلى المقطع

“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।

ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।

ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”

¶ ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।