TSK

TSK · ਯੂਹੰਨਾ 10:35

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।

¶ ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।

ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।

ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।

ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।

ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ

‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›

‹ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?›

‹ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।›

¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›

¶ ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, ‹“ਮੈਂ ਪਿਆਸਾ ਹਾਂ।”›

ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।