TSK

TSK · ਯੂਹੰਨਾ 11:24

مراجع Treasury of Scripture Knowledge في ਪੰਜਾਬੀ IRV.

العودة إلى المقطع

ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।

ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।

ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!

‹ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।›

ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।