TSK

TSK · ਯੂਹੰਨਾ 11:40

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।

ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, ‹“ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”›

ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।

ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।