TSK

TSK · ਯੂਹੰਨਾ 11:55

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।

ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।

ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,

ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ

¶ ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।

ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,

¶ ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?

¶ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।

ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

¶ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l

¶ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।

ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।

ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।