TSK

TSK · ਯੂਹੰਨਾ 12:28

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ‹ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।›

ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।

ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਯਿਸੂ ਨੇ ਉੱਤਰ ਦਿੱਤਾ, ‹“ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।›

ਯਿਸੂ ਨੇ ਮਾਰਥਾ ਨੂੰ ਆਖਿਆ, ‹“ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”›

ਫਿਰ ਯਿਸੂ ਨੇ ਪਤਰਸ ਨੂੰ ਕਿਹਾ, ‹“ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”›

ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।

ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,