‹ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›
TSK
TSK · ਯੂਹੰਨਾ 14:2
مراجع Treasury of Scripture Knowledge في ਪੰਜਾਬੀ IRV.
ਯਿਸੂ ਨੇ ਕਿਹਾ, ‹“ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।›
‹ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ।›
‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›
ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।
ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।
¶ ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।
ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
‹ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।›
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।