TSK

TSK · ਯੂਹੰਨਾ 16:19

مراجع Treasury of Scripture Knowledge في ਪੰਜਾਬੀ IRV.

العودة إلى المقطع

‹ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।›

¶ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ‹ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?›

ਤਾਂ ਯਿਸੂ ਨੇ ਕਿਹਾ, ‹“ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।›

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”

ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।