TSK

TSK · ਯੂਹੰਨਾ 16:22

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।

¶ ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।

ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।

ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।

ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,

‹ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।›

‹ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।›

ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।

¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›

‹ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।›

‹ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।›

ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ

ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

¶ ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।

ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?

ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।

ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ