TSK

TSK · ਯੂਹੰਨਾ 16:27

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।

‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›

ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, ‹“ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।›

ਯਿਸੂ ਨੇ ਆਖਿਆ, ‹“ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।›

‹ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।›

‹ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।›

ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।

ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!

ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।

ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।

ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।

‹ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।›