ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
TSK
TSK · ਯੂਹੰਨਾ 17:11
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
ਫਿਰ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਉਹ ਉਹਨਾਂ ਕੌਮਾਂ ਦੀ ਨਜ਼ਰ ਵਿੱਚ ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ।
‹ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।›
¶ ‹ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।›
‹ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।›
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
¶ ‹ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।›
‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›
‹ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।›
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
¶ ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
¶ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!