TSK

TSK · ਯੂਹੰਨਾ 17:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!

ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।

‹“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”›

‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›

ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।

ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

¶ ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।