TSK

TSK · ਯੂਹੰਨਾ 17:24

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।

‹ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।›

‹ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।›

‹ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।›

ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

‹ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।›

ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।

ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।

ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।

ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।