TSK

TSK · ਯੂਹੰਨਾ 17:25

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।

ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

¶ ਪਰ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।›

‹ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”›

‹ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।›

‹ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।›

‹ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।›

‹ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।›

‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›

‹ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।›

ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।

¶ ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।

ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।