TSK

TSK · ਯੂਹੰਨਾ 18:3

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।

¶ ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

¶ ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।

ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, ‹“ਜੋ ਤੂੰ ਕਰਨਾ ਛੇਤੀ ਕਰ।”›

ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।